Tuesday, 19 December 2017

20/12/2017

Sachkand Sri HarMander Sahib Ji Vikhy Hoiya Aj Amrit  Vele Da Pavitar #HukamNama Sahib Ji  (in #ਪੰਜਾਬੀ #Hindi & #English) Plz #Read n #Share  #ਅੰਗ750   #20Dec.

          *ਸੂਹੀ ਮਹਲਾ ੫ ॥*

*ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥*
ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ । ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ । ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀ ਉਸ ਕੰਮ ਵਿਚ ਲੱਗ ਪੈਂਦੇ ਹਾਂ ।੧।
*ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥*
ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ । ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ ।੧।ਰਹਾਉ।
*ਆਠ ਪਹਰ ਪ੍ਰਭੁ ਅਪਨਾ ਧਿਆਈਅੈ ਗੁਰ ਪ੍ਰਸਾਦਿ ਭਉ ਤਰੀਅੈ ॥ ਆਪੁ ਤਿਆਗਿ ਹੋਈਅੈ ਸਭ ਰੇਣਾ ਜੀਵਤਿਆ ਇਉ ਮਰੀਅੈ ॥੨॥*
ਹੇ ਭਾਈ! ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ । ਹੇ ਭਾਈ! ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ ।੨।
*ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥*

  ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਜਗਤ ਵਿਚ ਉਸ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ । ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਉਸ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ ।੩।
*ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥*
ਹੇ ਨਾਨਕ! (ਆਖ—) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕਿ੍ਰਪਾਲ! ਹੇ ਮਾਲਕ-ਪ੍ਰਭੂ! ਹੇ ਦਇਆ ਦੇ ਸੋਮੇ! ਮੈਂ ਤੇਰੀ ਸਰਨ ਆਇਆ ਹਾਂ!  ਮੇਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਗੁਰੂ ਦੇ ਚਰਨਾਂ ਦੀ ਧੂੜ ਦੇਹ ।੪।੧੧।੫੮।

         *सूही महला ५ ॥*

*सगल तिआगि गुर सरणी आइआ राखहु राखनहारे ॥ जितु तू लावहि तितु हम लागह किआ एहि जंत विचारे ॥१॥ मेरे राम जी तूं प्रभ अंतरजामी ॥ करि किरपा गुरदेव दइआला गुण गावा नित सुआमी ॥१॥रहाउ ॥ आठ पहर प्रभु अपना धिआईऐ गुर प्रसादि भउ तरीऐ ॥ आपु तिआगि होईऐ सभ रेणा जीवतिआ इउ मरीऐ ॥२॥ सफल जनमु तिस का जग भीतरि साधसंगि नाउ जापे ॥ सगल मनोरथ तिस के पूरन जिसु दइआ करे प्रभु आपे ॥३॥ दीन दइआल क्रिपाल प्रभ सुआमी तेरी सरणि दइआला ॥ करि किरपा अपना नामु दीजै नानक साध रवाला ॥४॥११॥५८॥*

*हे रक्षा करने वाले समरथ प्रभु! मेरी रक्षा कर। मैं सारे (सहारे) छोड़ कर गुरु की शरण में आया हूँ। हे प्रभु! इन बेचारे जीवों की क्या हस्ती है ? तुम जिस काम में हम जीवों को लगा लेते हो, हम उसी काम में लग जाते हैं।१। हे मेरे राम जी! हे मेरे प्रभु! तुम (मेरे) दिल की जानने वाले हो। हे दया के खजाने गुरदेव! हे स्वामी ! कृपा करो, मैं सदा तुम्हारे गुण गाता रहूँ।१।रहाउ। आठो पहर अपने मालिक-प्रभु का ध्यान करना चाहिये, (इस प्रकार) गुरु की कृपा से संसार-सागर से पार निकल जाते हैं। आपना आप-भाव छोड़ कर गुरु के चरणों की धूड (माटी) बन जाना चाहिये, इस प्रकार दुनिया की किरत-करते ही निरमोह हो जातें है॥२॥*
🌸🌸🌸🌸🌸🌸🌸🌸

*Soohee, Fifth Mehl:*

*Renouncing everything, I have come to the Guru's Sanctuary; save me, O my Savior Lord! Whatever You link me to, to that I am linked; what can this poor creature do? ||1|| O my Dear Lord God, You are the Inner-knower, the Searcher of hearts. Be Merciful to me, O Divine, Compassionate Guru, that I may constantly sing the Glorious Praises of my Lord and Master. ||1||Pause|| Twenty-four hours a day, I meditate on my God; by Guru's Grace, I cross over the terrifying world-ocean. Renouncing self-conceit, I have become the dust of all men's feet; in this way, I die, while I am still alive. ||2|| How fruitful is the life of that being in this world, who chants the Name in the Saadh Sangat, the Company of the Holy.  All desires are fulfilled, for the one who is blessed with God's Kindness and Mercy. ||3|| O Merciful to the meek, Kind and Compassionate Lord God, I seek Your Sanctuary. Take pity upon me, and bless me with Your Name. Nanak is the dust of the feet of the Holy. ||4||11||58||*

No comments:

Post a Comment